ਫਰੀਦਕੋਟ 'ਚ ਗੁਰਪ੍ਰੀਤ ਸਿੰਘ ਕਤਲ ਕਾਂਡ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਕਤਲ ਕਰਨ ਵਾਲੇ ਦੋ ਸ਼ੂਟਰਾਂ ਦੇ ਸਕੈਚ ਜਾਰੀ ਕੀਤੇ ਹਨ। ਦੋਵੇਂ ਸ਼ੂਟਰ ਅਜੇ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ 'ਚ ਲੱਗੀ ਹੋਈ ਹੈ। ਇਸ ਮਾਮਲੇ 'ਚ ਸੰਸਦ ਮੈਂਬਰ ਅੰਮ੍ਰਿਤਪਾਲ ਤੇ ਗੈਂਗਸਟਰ ਅਰਸ਼ ਡੱਲਾ ਸਮੇਤ 6 ਲੋਕ ਨਾਮਜ਼ਦ ਹਨ।
3 ਮੁਲਜ਼ਮ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ
ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੱਲ੍ਹ ਖ਼ੁਲਾਸਾ ਕੀਤਾ ਸੀ ਕਿ ਇਸ ਕਤਲ ਕੇਸ ਵਿੱਚ ਡ੍ਰਿਬੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਇਸ ਦੇ ਨਾਲ ਹੀ ਇਸ ਕਤਲ ਦਾ ਮਾਸਟਰਮਾਈਂਡ ਅਰਸ਼ ਡੱਲਾ ਹੈ। ਇਸ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਪੂਰੀ ਯੋਜਨਾ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ 3 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਹਿਲਾਂ ਕੀਤੀ ਰੇਕੀ ਫਿਰ ਦਿੱਤਾ ਘਟਨਾ ਨੂੰ ਅੰਜਾਮ
ਇਸ ਮਾਮਲੇ 'ਚ ਪਹਿਲਾਂ ਸਿੱਧੂ ਮੂਸੇਵਾਲਾ ਵਾਂਗ ਰੇਕੀ ਕੀਤੀ ਗਈ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਗੁਰਪ੍ਰੀਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਗੈਂਗਸਟਰ ਅਰਸ਼ ਡੱਲਾ ਨੇ ਲਈਕਤਲ ਦੀ ਜ਼ਿੰਮੇਵਾਰੀ
ਗੈਂਗਸਟਰ ਅਰਸ਼ ਡੱਲਾ ਦਾ ਸੋਸ਼ਲ ਮੀਡੀਆ 'ਤੇ ਇੱਕ ਆਡੀਓ ਵਾਇਰਲ ਹੋ ਰਹੀ ਹੈ। ਜਿਸ 'ਚ ਉਹ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਸਬੰਧੀ ਪੁਲਿਸ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਝੂਠਾ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕਤਲ ਕੇਸ ਵਿੱਚ ਅੰਮ੍ਰਿਤਪਾਲ ਦੀ ਕੋਈ ਭੂਮਿਕਾ ਨਹੀਂ ਸੀ। ਸਗੋਂ ਉਸ ਨੇ ਇਹ ਕਤਲ ਉਸ ਨੇ ਕਰਵਾਇਆ ਹੈ।
ਇਸੇ ਕਾਰਨ ਕੀਤਾ ਗਿਆ ਕਤਲ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਆਡੀਓ 'ਚ ਵਿਅਕਤੀ ਆਪਣੇ ਆਪ ਨੂੰ ਅਰਸ਼ ਡੱਲਾ ਦੱਸ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਪੰਜਾਬ ਪੁਲਿਸ ਗੁਰਪ੍ਰੀਤ ਕਤਲ ਕਾਂਡ 'ਚ ਅੰਮ੍ਰਿਤਪਾਲ ਦਾ ਨਾਂ ਜੋੜ ਰਹੀ ਹੈ। ਜੋ ਕਿ ਬਿਲਕੁਲ ਗਲਤ ਹੈ। ਕਿਉਂਕਿ ਮੈਂ ਇਹ ਕਤਲ ਕਰਵਾਇਆ ਹੈ। ਗੁਰਪ੍ਰੀਤ ਨੇ ਔਰਤਾਂ ਦੀਆਂ ਗਲਤ ਫੋਟੋਆਂ ਐਡਿਟ ਕੀਤੀਆਂ ਸਨ। ਜਿਸ ਕਰਕੇ ਇਸ ਨੂੰ ਫ਼ੋਨ ਕੀਤਾ ਗਿਆ ਸੀ । ਮੈਨੂੰ ਇਸ ਬਾਰੇ ਸ਼ਿਕਾਇਤ ਮਿਲੀ ਸੀ। ਜਿਸ ਕਾਰਨ ਅਸੀਂ ਉਸਦਾ ਕੰਮ ਕਰ ਦਿੱਤਾ । ਹਾਲਾਂਕਿ ਖਬਰਿਸਤਾਨ ਵਾਇਰਲ ਹੋ ਰਹੀ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।