ਖ਼ਬਰਿਸਤਾਨ ਨੈੱਟਵਰਕ : ਜਲੰਧਰ 'ਚ ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਬੀਤੇ ਦਿਨੀਂ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਅੰਤਿਮ ਸੰਸਕਾਰ ਅੱਜ ਸਫੀਪੁਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ, ਗਾਇਕ, ਰਾਜਨੀਤਿਕ ਗਲਿਆਰਿਆਂ ਦੇ ਨਾਲ-ਨਾਲ, ਸਾਬਕਾ ਭਾਰਤੀ ਕ੍ਰਿਕਟਰ ਵੀ ਗਾਇਕ ਹੰਸ ਰਾਜ ਹੰਸ ਦੇ ਘਰ ਸ਼ੋਕ ਪ੍ਰਗਟ ਕਰਨ ਲਈ ਪਹੁੰਚੇ।
ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਇਸ ਖ਼ਬਰ ਨਾਲ ਹੰਸ ਪਰਿਵਾਰ ਵਿਚ ਸੋਗ ਛਾ ਗਿਆ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਪਤਨੀ ਰੇਸ਼ਮਾ ਨੂੰ ਹਾਰਟ ਅਟੈਕ ਦੀ ਸਮੱਸਿਆ ਸੀ, ਜਿਸ ਕਾਰਨ ਸਟੰਟ ਵੀ ਪਵਾਇਆ ਸੀ।
ਕ੍ਰਿਕਟਰ ਸ਼ਿਖਰ ਧਵਨ ਦੁੱਖ ਪ੍ਰਗਟ ਕਰਨ ਪੁੱਜੇ
ਗਾਇਕ ਮਾਸਟਰ ਸਲੀਮ, ਕਾਂਗਰਸ ਵਿਧਾਇਕ ਪ੍ਰਗਟ ਸਿੰਘ ਅਤੇ ਸਾਬਕਾ ਭਾਰਤੀ ਓਪਨਰ ਸ਼ਿਖਰ ਧਵਨ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦੇਣ ਲਈ ਪਹੁੰਚੇ। ਪੰਜਾਬੀ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਵੀ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚ ਰਹੀਆਂ ਹਨ।
ਹੰਸ ਰਾਜ ਹੰਸ ਦਿੱਲੀ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ
ਤੁਹਾਨੂੰ ਦੱਸ ਦੇਈਏ ਕਿ ਹੰਸ ਰਾਜ ਹੰਸ ਗਾਇਕ ਹੋਣ ਦੇ ਨਾਲ-ਨਾਲ ਇੱਕ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਭਾਜਪਾ ਨੇ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਸੀ ਅਤੇ ਉਹ ਜਿੱਤ ਗਏ ਸਨ। ਹਾਲਾਂਕਿ ਇਸ ਵਾਰ ਭਾਜਪਾ ਨੇ ਪੰਜਾਬ ਦੇ ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਟਿਕਟ ਦਿੱਤੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੰਸਰਾਜ ਹੰਸ ਨੂੰ ਪਦਮ ਸ਼੍ਰੀ ਨਾਲ ਸਨਮਾਨਤ ਹਨ।