ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਹੁਣ ਲੋਕਾਂ ਨੂੰ ਸਵੇਰੇ ਅਤੇ ਰਾਤ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਤੇਜ਼ ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਹਨੇਰੀ ਅਤੇ ਤੂਫ਼ਾਨ ਦੀ ਭਵਿੱਖਬਾਣੀ ਵੀ ਕੀਤੀ ਹੈ। ਹਾਲਾਂਕਿ ਇਸ ਕਾਰਨ ਮੌਸਮ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਹਾਂ ਲੋਕ ਨਿਸ਼ਚਿਤ ਤੌਰ 'ਤੇ ਦਿਨ ਦੇ ਦੌਰਾਨ ਥੋੜੀ ਠੰਡਕ ਮਹਿਸੂਸ ਕਰਨਗੇ। ਰਾਤ ਨੂੰ ਤਾਪਮਾਨ ਘੱਟ ਜਾਵੇਗਾ।
ਚੰਡੀਗੜ੍ਹ ਵਿਚ ਕਿਹੋ ਜਿਹਾ ਰਹੇਗਾ ਮੌਸਮ
ਚੰਡੀਗੜ੍ਹ ਵਿੱਚ ਮੌਸਮ ਬਿਲਕੁਲ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਸ਼ਾਮ ਤੱਕ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਪੰਜਾਬ ਵਿੱਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ।