ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਇਸ ਦੌਰਾਨ ਪੰਜਾਬ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। 7 ਦਸੰਬਰ ਤੋਂ ਹਿਮਾਲਿਆ ਦੀਆਂ ਚੋਟੀਆਂ 'ਤੇ ਮੌਸਮ 'ਚ ਬਦਲਾਅ ਹੋਵੇਗਾ, ਹਾਲਾਂਕਿ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ 8 ਦਸੰਬਰ ਨੂੰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ। ਇਸ ਦੌਰਾਨ ਸੂਬੇ 'ਚ ਠੰਡ ਅਚਾਨਕ ਵਧ ਜਾਵੇਗੀ।
ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ
ਇੱਕ ਪਾਸੇ ਜਿੱਥੇ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਮਾਲਵੇ ਦੇ 9 ਜ਼ਿਲ੍ਹਿਆਂ ਵਿੱਚ 7 ਨਵੰਬਰ ਨੂੰ ਧੁੰਦ ਪੈਣੀ ਹੈ। ਜਦੋਂ ਕਿ 8 ਨਵੰਬਰ ਨੂੰ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਇਹ ਅਲਰਟ ਦੋ ਦਿਨਾਂ ਲਈ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਧੁੰਦ ਦਾ ਅਸਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਦੇਖਣ ਨੂੰ ਮਿਲੇਗਾ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਵਿੱਚ ਅਜਿਹੀ ਹੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਪੰਜਾਬ ਅਤੇ ਚੰਡੀਗੜ੍ਹ ਦੋਵਾਂ 'ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਿਹਾ। ਪੰਜਾਬ ਵਿੱਚ ਤਾਪਮਾਨ 4 ਡਿਗਰੀ, ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਹੈ।