ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬੰਬ ਵਾਲੇ ਬਿਆਨ ਤੋਂ ਬਾਅਦ ਬੁਰੇ ਫਸੇ ਹਨ। ਦੱਸ ਦੇਈਏ ਕਿ ਬਾਜਵਾ ਖਿਲਾਫ ਮੋਹਾਲੀ ਦੇ ਸਾਈਬਰ ਕਰਾਈਮ ਥਾਣੇ ਵਿਚ ਐਫ ਆਈ ਆਰ ਦਰਜ ਕਰ ਦਿੱਤੀ ਗਈ ਹੈ।
ਇਸ ਬਿਆਨ ਉਤੇ ਫਸੇ
ਬੀਤੇ ਦਿਨੀਂ ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਬਾਜਵਾ ਨੇ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਫੱਟ ਚੁੱਕੇ ਹਨ ਤੇ 32 ਅਜੇ ਬਾਕੀ ਹਨ। ਇਸ ਤੋਂ ਬਾਅਦ ਉਹ ਸੁਰਖੀਆਂ ਵਿਚ ਆ ਗਏ ਤੇ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ।
CM ਮਾਨ ਨੇ ਚੁੱਕੇ ਸਨ ਸਵਾਲ
ਪ੍ਰਤਾਪ ਬਾਜਵਾ ਦਾ ਇੰਟਰਵਿਊ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਉਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਪ੍ਰਤਾਪ ਬਾਜਵਾ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ? ਕੀ ਉਨ੍ਹਾਂ ਦਾ ਪਾਕਿਸਤਾਨ ਨਾਲ ਕੋਈ ਸਬੰਧ ਹੈ ਅਤੇ ਕੀ ਉਹ ਅੱਤਵਾਦੀਆਂ ਨਾਲ ਸਿੱਧੀ ਗੱਲ ਕਰ ਰਹੇ ਹਨ? ਜੇਕਰ ਉਨ੍ਹਾਂ ਨੂੰ ਬੰਬਾਂ ਬਾਰੇ ਜਾਣਕਾਰੀ ਸੀ ਤੇ ਸਾਂਝੀ ਕਿਉਂ ਨਹੀਂ ਕੀਤੀ ਗਈ। ਇਸ ਉਤੇ ਹੁਣ ਸਖ਼ਤ ਐਕਸ਼ਨ ਲੈਂਦੇ ਹੋਏ ਐਫਆਈਆਰ ਦਰਜ ਕੀਤੀ ਗਈ ਹੈ।