ਵਰਿੰਦਾਵਨ ਸੰਤ ਪ੍ਰੇਮਾਨੰਦ ਮਹਾਰਾਜ ਦੀ ਬੀਤੀ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਰਿੰਦਾਵਨ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰੇਮਾਨੰਦ ਮਹਾਰਾਜ ਜੀ ਦੀ ਛਾਤੀ 'ਚ ਦਰਦ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਵਰਿੰਦਾਵਨ ਦੇ ਰਾਮਕ੍ਰਿਸ਼ਨ ਮਿਸ਼ਨ ਸੇਵਾ ਆਸ਼ਰਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮਹਾਰਾਜ ਹੁਣ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਸ਼ਨੀਵਾਰ ਨੂੰ ਵੀ ਉਨ੍ਹਾਂ ਨੇ ਆਪਣਾ ਰੋਜ਼ਾਨਾ ਦਾ ਕੰਮ ਕੀਤਾ।
ਅਧਿਆਤਮਿਕ ਉਪਦੇਸ਼ ਵੀ ਦਿੰਦੇ ਸੰਤ ਪ੍ਰੇਮਾਨੰਦ ਮਹਾਰਾਜ
ਸ਼ਰਧਾਲੂਆਂ ਨੂੰ ਦਰਸ਼ਨ ਦੇਣ ਦੇ ਨਾਲ-ਨਾਲ ਪ੍ਰੇਮਾਨੰਦ ਮਹਾਰਾਜ ਅਧਿਆਤਮਿਕ ਪ੍ਰਵਚਨ ਵੀ ਕਰਦੇ ਹਨ। ਵੀਆਈਪੀ ਲੋਕ ਵੀ ਉਨ੍ਹਾਂ ਦੇ ਆਸ਼ਰਮ 'ਚ ਦਰਸ਼ਨ ਕਰਨ ਆਉਂਦੇ ਹਨ ਅਤੇ ਉਨ੍ਹਾਂ ਦੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹਨ।
ਕਿਡਨੀ ਦੀ ਬਿਮਾਰੀ ਤੋਂ ਪੀੜਤ ਹਨ ਸੰਤ ਪ੍ਰੇਮਾਨੰਦ
ਸੰਤ ਪ੍ਰੇਮਾਨੰਦ ਕਿਡਨੀ ਦੀ ਬੀਮਾਰੀ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਡਾਇਲਸਿਸ ਵੀ ਕਰਵਾਇਆ ਜਾਂਦਾ ਹੈ। ਇਸ ਬੀਮਾਰੀ ਦੇ ਬਾਵਜੂਦ ਉਹ ਹਰ ਰੋਜ਼ ਰਾਤ ਦੇ 2 ਵਜੇ ਆਪਣੇ ਨਿੱਜੀ ਨਿਵਾਸ ਸ਼੍ਰੀ ਕ੍ਰਿਸ਼ਨ ਸ਼ਰਣਮ ਤੋਂ ਪੈਦਲ ਹੀ ਰਾਮਨੇਰੇਤੀ ਸਥਿਤ ਰਾਧਾਕੇਲੀ ਕੁੰਜ ਆਸ਼ਰਮ ਪਹੁੰਚਦੇ ਹਨ। ਇਸ ਸਮੇਂ ਦੌਰਾਨ ਹਜ਼ਾਰਾਂ ਸ਼ਰਧਾਲੂ ਉਨ੍ਹਾਂ ਦੇ ਦਰਸ਼ਨ ਕਰਨ ਲਈ ਸੜਕ 'ਤੇ ਆਉਂਦੇ ਹਨ।