ਖਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਚੋਣਾਂ ਲਈ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦਸੱਦੀਏ ਕਿ ਮੁੱਖ ਮੰਤਰੀ ਨੇ ਕਿਹਾ ਕਿ, ‘ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਸਬੰਧੀ ਬਾਕੀ ਵੇਰਵੇ ਜਲਦੀ ਹੀ ਜਾਰੀ ਕੀਤਾ ਜਾਵੇਗਾ।