• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Lok Sabha Elections 2024 ਪੰਜਾਬ 'ਚ ਵੋਟਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, EVM ਦੀ ਸੁਰੱਖਿਆ ਬਾਰੇ ਕੀ ਕਹਿਣੈ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਦਾ

5/31/2024 5:18:33 PM Gurpreet Singh     lok sabha elections, punjab elections, chief electoral officer sibin c, evm security    Lok Sabha Elections 2024 ਪੰਜਾਬ 'ਚ ਵੋਟਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, EVM ਦੀ ਸੁਰੱਖਿਆ ਬਾਰੇ ਕੀ ਕਹਿਣੈ ਮੁੱਖ ਚੋਣ ਅਧਿਕਾਰੀ  ਸਿਬਿਨ. ਸੀ ਦਾ 

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਦੇ ਸੱਤਵੇਂ ਤੇ ਆਖਰੀ ਗੇੜ ਦੀਆਂ ਚੋਣਾਂ ਭਲਕੇ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਦੇਸ਼ ਵਿਚ ਛੇ ਗੇੜਾਂ ਦੀਆਂ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

ਪੰਜਾਬ ਵਿਚ ਚੋਣ ਪ੍ਰਬੰਧ ਮੁਕੰਮਲ : ਸਿਬਿਨ. ਸੀ

 ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਈਆਂ ਜਾਣਗੀਆਂ ਤੇ ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਸੂਬੇ ਵਿੱਚ ਕੁੱਲ 2,14,61,741 ਵੋਟਰ

 ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ. ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਔਰਤਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।

CCTV ਕੈਮਰਿਆਂ ਨਾਲ ਰੱਖੇ ਜਾਵੇਗੀ ਨਿਗਰਾਨੀ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ, 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। 

85 ਸਾਲ ਤੋਂ ਵੱਧ ਉਮਰ ਦੇ ਲੋਕ ਪਾ ਚੁੱਕੇ ਹਨ ਵੋਟ

 ਉਨ੍ਹਾਂ ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ। 

ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾਅ ਰਹੇ ਹਨ

ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ. ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾਅ ਰਹੇ ਹਨ ਜਿਨ੍ਹਾਂ ਵਿੱਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ।

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ 100 ਮਿੰਟ ਦੀ ਸਮਾਂ-ਸੀਮਾ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਔਸਤਨ 32.50 ਮਿੰਟ ਦੇ ਸਮੇਂ ਅੰਦਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। 

EVM ਦੀ ਸੁਰੱਖਿਆ ਬਾਰੇ ਕੀ ਕਹਿਣੈ ਮੁੱਖ ਚੋਣ ਅਧਿਕਾਰੀ ਦਾ

ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਫੁਟੇਜ ਲਈ ਹਰੇਕ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਸਾਰੇ ਪ੍ਰੋਟੋਕੋਲਾਂ ਦੀ ਢੁੱਕਵੇਂ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਦਾ ਰੋਜ਼ਾਨਾ ਆਧਾਰ ‘ਤੇ ਨਿਰੀਖਣ ਕੀਤਾ ਜਾਵੇਗਾ। 

ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਸੂਬੇ ਵਿੱਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ।

ਸਿਬਿਨ ਸੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣl

4 ਜੂਨ ਨੂੰ ਆਉਣਗੇ ਨਤੀਜੇ

ਦੇਸ਼ ਭਰ ਦੀਆਂ ਸਾਰੀਆਂ ਸੀਟਾਂ ਦੇ ਨਤੀਜੇ 4 ਜੂਨ ਨੂੰ ਐਲਾਨ ਦਿੱਤੇ ਜਾਣਗੇ। ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ 'ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ 'ਤੇ ਹੋਵੇਗੀ।


 

'lok sabha elections','punjab elections','chief electoral officer sibin c','evm security'

Please Comment Here

Similar Post You May Like

  • लोकसभा चुनावों से पहले सीएम मान की पुलिस विभाग को हिदायत

    लोकसभा चुनावों से पहले सीएम मान की पुलिस विभाग को हिदायत , कहा- 25 से ज्यादा कंपनियां होगी तैनात

  • 19 अप्रैल से होंगे लोकसभा चुनाव,

    19 अप्रैल से होंगे लोकसभा चुनाव, 4 जून को आएंगे नतीजे

  • पंजाब में 1 जून को होंगे लोकसभा चुनाव,

    पंजाब में 1 जून को होंगे लोकसभा चुनाव, 7 मई से भरे जाएंगे नामांकन पत्र

  • लोकसभा चुनाव को लेकर जालंधर प्रशासन की तैयारी पूरी,

    लोकसभा चुनाव को लेकर जालंधर प्रशासन की तैयारी पूरी, 16 लाख से ज्यादा लोग करेंगे वोट

  • सुशील रिंकू तो गए लोकसभा चुनाव लड़ने

    सुशील रिंकू तो गए लोकसभा चुनाव लड़ने , शीतल अंगुराल ने क्यों ज्वाईन की भाजपा

  • लोकसभा चुनाव के लिए BJP ने मेनिफेस्टो कमेटी का किया ऐलान

    लोकसभा चुनाव के लिए BJP ने मेनिफेस्टो कमेटी का किया ऐलान , इन 27 नेताओं को मिली जगह

  • लोकसभा चुनावों के लिए कांग्रेस उम्मीदवारों की 11 वीं लिस्ट जारी

    लोकसभा चुनावों के लिए कांग्रेस उम्मीदवारों की 11 वीं लिस्ट जारी , अब तक 231 कैंडिटेट्स का ऐलान

  • जालंधर में आप उम्मीदवार की जल्द होगी घोषणा

    जालंधर में आप उम्मीदवार की जल्द होगी घोषणा , सीएम मान ने की नेताओं के साथ मीटिंग

  • आप में अन्य पार्टियों से आए नेताओं ने बनाया इंकलाब जालंधर संगठन,

    आप में अन्य पार्टियों से आए नेताओं ने बनाया इंकलाब जालंधर संगठन, लोकसभा चुनाव में आम आदमी पार्टी को ही सपोर्ट करेंगे

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY