ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਕਈ ਪ੍ਰੋਗਰਾਮ 'ਚ ਸ਼ਾਮਲ ਹੋਣਗੇ|
ਰਾਸ਼ਟਰਪਤੀ ਮੁਰਮੂ ਅੱਜ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨੋਲੋਜੀ, ਹਿਸਾਰ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਸੇ ਦਿਨ, ਉਹ ਬ੍ਰਹਮਾ ਕੁਮਾਰੀਜ਼, ਹਿਸਾਰ ਦੇ ਗੋਲਡਨ ਜੁਬਲੀ ਸਮਾਰੋਹ ਦੇ ਅਵਸਰ ‘ਤੇ ‘ਸਮੁੱਚੀ ਭਲਾਈ ਲਈ ਅਧਿਆਤਮਿਕ ਸਿੱਖਿਆ’ ਨਾਮਕ ਰਾਜ ਪੱਧਰੀ ਅਭਿਯਾਨ ਦੀ ਸ਼ੁਰੂਆਤ ਕਰਨਗੇ।
ਰਾਸ਼ਟਰਪਤੀ ਮੁਰਮੂ 11 ਮਾਰਚ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਮੋਹਾਲੀ ਵਿਖੇ ਆਯੋਜਿਤ ਇਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ 'ਚ ਸ਼ਾਮਲ ਹੋਣਗੇ।