ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
3 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ ਅਤੇ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਮਨਦੀਪ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਦਿਆਮਾ ਹਰੀਸ਼ ਕੁਮਾਰ, ਏ.ਡੀ.ਸੀ. ਸੁਭਾਸ਼ ਚੰਦਰ ਸਮੇਤ ਵੱਡੀ ਗਿਣਤੀ 'ਚ ਪਠਾਨਕੋਟ, ਬਟਾਲਾ, ਗੁਰਦਾਸਪੁਰ ਸਮੇਤ ਸਾਰੇ ਥਾਣਿਆਂ ਦੀ ਪੁਲਸ ਅਤੇ ਸੀ.ਆਰ.ਪੀ. ਸਿਪਾਹੀ ਕੇਂਦਰੀ ਜੇਲ੍ਹ ਗੁਰਦਾਸਪੁਰ ਪੁੱਜੇ।
ਕੈਦੀਆਂ ਨੂੰ ਕਾਬੂ ਕਰਨ ਲਈ ਗੈਸ ਦੇ ਗੋਲੇ ਛੱਡੇ
ਕੈਦੀਆਂ ਨੂੰ ਕਾਬੂ ਕਰਨ ਲਈ ਗੈਸ ਦੇ ਗੋਲੇ ਛੱਡੇ ਗਏ। ਇਸ ਤੋਂ ਇਲਾਵਾ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਦੰਗਾ ਕੰਟਰੋਲ ਗੱਡੀਆਂ ਅਤੇ ਵੱਡੀ ਗਿਣਤੀ ਵਿਚ ਸਿਪਾਹੀ ਕੇਂਦਰੀ ਜੇਲ੍ਹ ਵਿਚ ਭੇਜੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।