ਬੁੱਧਵਾਰ (20 ਮਾਰਚ) ਨੂੰ ਜਲੰਧਰ ਨਗਰ ਨਿਗਮ ਦੇ ਬਾਹਰ ਵੱਖ-ਵੱਖ ਯੂਨੀਅਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਯੂਨੀਅਨ ਨੇ ਕਾਰਪੋਰੇਸ਼ਨ ਦੀ ਇਮਾਰਤ ਅੱਗੇ ਧਰਨਾ ਦਿੱਤਾ, ਜਿਸ ਤੋਂ ਬਾਅਦ ਸ੍ਰੀ ਰਾਮ ਚੌਕ ਵਿਖੇ ਸੜਕ ਜਾਮ ਕਰ ਕੇ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਸਫ਼ਾਈ ਕਰਮਚਾਰੀਆਂ ਦੀ ਭਰਤੀ ਦੀ ਮੰਗ ਕਰ ਰਹੇ ਹਨ। ਸ਼ਹਿਰ ਨੂੰ ਸਫ਼ਾਈ ਰੱਖਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ਹਿਰ ਵਿੱਚ ਸਿਰਫ਼ 1500 ਮੁਲਾਜ਼ਮ
ਇਸ ਦੌਰਾਨ ਸੈਨੇਟਰੀ ਸੁਪਰਵਾਈਜ਼ਰ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਕੈਟਾਗਰੀ ਚਾਰ (ਸਫਾਈ) ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ। ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਘੱਟੋ-ਘੱਟ 5 ਹਜ਼ਾਰ ਮੁਲਾਜ਼ਮਾਂ ਦੀ ਲੋੜ ਹੈ ਤੇ ਸਾਡੇ ਕੋਲ ਸਿਰਫ਼ 1500 ਮੁਲਾਜ਼ਮ ਹਨ।
ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਧਰਨਾ ਚੁਕਿਆ
ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਾਂ। ਪਰ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਮੀਟਿੰਗ ਕਰਨ ਦੀ ਗੱਲ ਹੋਈ ਹੈ ਅਤੇ ਜੇਕਰ ਮੀਟਿੰਗ ਤੋਂ ਕੁਝ ਨਾ ਨਿਕਲਿਆ ਤਾਂ ਭਲਕੇ ਵੀ ਧਰਨਾ ਦਿੱਤਾ ਜਾਵੇਗਾ। ਏਸੀਪੀ ਨੇ ਮੌਕੇ ’ਤੇ ਪਹੁੰਚ ਕੇ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਚੌਕ 'ਤੋਂ ਧਰਨਾ ਚੁੱਕਿਆ।