ਜਲੰਧਰ 'ਚ ਹਰ ਰੋਜ਼ ਕੁੱਟਮਾਰ , ਲੜਾਈ ਝਗੜੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ| ਪੀਪੀਆਰ ਮਾਰਕੀਟ ਦੀ ਘਟਨਾ ਸਾਹਮਣੇ ਆਈ ਹੈ|ਇਹ ਮਾਮਲਾ ਕੋਰੀਅਰ ਡਿਲੀਵਰੀ ਕਰਨ ਇੱਕ ਕੰਪਨੀ ਦੇ ਕਰਮਚਾਰੀ ਦੀ ਕੁੱਟਮਾਰ ਦਾ ਹੈ| ਹੈਰਾਨੀ ਦੀ ਗੱਲ ਇਹ ਹੈ ਕਿ ਇੱਥੇ ਪੁਲਿਸ ਦੀ ਨਾਕਾਬੰਦੀ ਰਹਿੰਦੀ ਹੈ| ਇਸ ਦੇ ਬਾਵਜੂਦ ਵੀ ਹਥਿਆਰਾਂ ਨਾਲ ਲੈਸ ਹੋ ਕੇ ਖੁੱਲ੍ਹੇਆਮ ਗੁੰਡਾਗਰਦੀ ਕਰਦੇ ਹਨ|
ਜਾਣਕਾਰੀ ਅਨੁਸਾਰ ਬਲੂ ਡੋਪ ਕੰਪਨੀ ਦੀ ਗੱਡੀ ਪੀਪੀਆਰ ਮਾਰਕੀਟ ਵਿੱਚ ਕੋਰੀਅਰ ਡਿਲੀਵਰੀ ਲਈ ਆਈ ਸੀ। ਜਿੱਥੇ ਡਿਲੀਵਰੀ ਬੁਆਏ 'ਤੇ ਚਾਰ ਨੌਜਵਾਨਾਂ ਨੇ ਜਨਤਕ ਤੌਰ 'ਤੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਕਾਰਨ ਨੌਜਵਾਨ ਡਿਲੀਵਰੀ ਬੁਆਏ ਨੂੰ ਖੂਨ ਨਾਲ ਲੱਥਪੱਥ ਛੱਡ ਗਏ। ਜਿਸ ਤੋਂ ਬਾਅਦ ਨੇੜਲੇ ਦੁਕਾਨਦਾਰਾਂ ਨੇ ਹਿੰਮਤ ਦਿਖਾਈ ਅਤੇ ਹਮਲਾਵਰ ਨੌਜਵਾਨਾਂ ਨੂੰ ਫੜ ਕੇ ਇੱਕ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।
ਨੌਜਵਾਨ ਦੀ ਕੋਰੀਅਰ ਕੰਪਨੀ ਦੀ ਗੱਡੀ ਪਾਰਕਿੰਗ ਨੂੰ ਲੈ ਕੇ ਉੱਥੇ ਕੰਮ ਕਰਨ ਵਾਲੇ ਨੌਜਵਾਨਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਕੋਰੀਅਰ ਕੰਪਨੀ ਦੇ ਕਰਮਚਾਰੀ ਨੂੰ ਬੇਸਬਾਲ ਬੈਟ ਨਾਲ ਕੁੱਟਿਆ ਅਤੇ ਜ਼ਖਮੀ ਕਰ ਦਿੱਤਾ। ਜਿਵੇਂ ਹੀ ਸਥਾਨਕ ਦੁਕਾਨਦਾਰਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨੌਜਵਾਨ ਨੂੰ ਛੁਡਾਇਆ ਅਤੇ ਹਮਲਾਵਰ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਥਾਣਾ 7 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਦੋਂ ਕਿ ਕਾਬੂ ਕੀਤੇ ਹਮਲਾਵਰਾਂ ਨੂੰ ਥਾਣੇ ਲਿਜਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਕਰ ਰਹੀ ਹੈ।