ਪੰਜਾਬ ਕਾਂਗਰਸ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਹੈ।ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤੀ।
ਰਾਜਾ ਵੜਿੰਗ ਦਾ ਬਿਆਨ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ‘ਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ, ਬਾਹਰ ਦਾ ਰਸਤਾ ਦਿਖਾਇਆ ਜਾਵੇਗਾ।ਵੜਿੰਗ ਨੇ ਕਿਹਾ ਕਿ ਜੇਕਰ ਕੋਈ ਆਪਣੇ ਨਿੱਜੀ ਵਿਚਾਰਾਂ ਦਾ ਪ੍ਰਗਟਾਵਾ ਕਰਨਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਾਂਗਰਸ ਦੇ ਪਲੇਟਫਾਰਮ ਤੋਂ ਅਜਿਹਾ ਕਰ ਸਕਦਾ ਹੈ ਪਰ ਜਿੰਨਾ ਚਿਰ ਤੱਕ ਬੰਦਾ ਕਾਂਗਰਸ ਪਾਰਟੀ ਵਿਚ ਹੈ, ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਪਾਰਟੀ ਤੋਂ ਪਾਸੇ ਹੋ ਕੇ ਆਪਣੇ ਵਿਚਾਰ ਰੱਖ ਸਕਦਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਬਤੌਰ ਪ੍ਰਧਾਨ ਮੈਂ ਵੀ ਕਾਂਗਰਸ ਦੇ ਪਲੇਟਫਾਰਮ ‘ਤੇ ਹੀ ਗੱਲ ਕਰ ਸਕਦਾ ਹਾਂ। ਮੈਨੂੰ ਵੀ ਆਪਣੇ ਨਿੱਜੀ ਵਿਚਾਰ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।ਰਾਜਾ ਵੜਿੰਗ ਨੇ ਕਿਹਾ ਕਿ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਨਹੀਂ ਹੋਵੇਗੀ।