ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਕਰਵਟ ਬਦਲੇਗਾ। ਤੇਜ਼ ਧੁੱਪ ਕਾਰਣ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਪਰ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਠੰਡ ਇਕ ਵਾਰ ਫਿਰ ਵਧ ਸਕਦੀ ਹੈ।
ਮੀਂਹ ਪੈਣ ਦੀ ਸੰਭਾਵਨਾ
ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਮੀਂਹ ਨਾਲ ਠੰਡ ਵਧੇਗੀ।
ਜਾਣਕਾਰੀ ਮੁਤਾਬਕ 17 ਫਰਵਰੀ ਤੋਂ ਨਵੇਂ ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਸੂਬੇ 'ਚ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ 18 ਫਰਵਰੀ ਤੋਂ ਮੌਸਮ ਬਦਲੇਗਾ। ਇਹ ਅਸਰ 21 ਫਰਵਰੀ ਤੱਕ ਰਹਿ ਸਕਦਾ ਹੈ। ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ।
ਕੁਝ ਥਾਵਾਂ 'ਤੇ ਗੜੇਮਾਰੀ ਦੀ ਸੰਭਾਵਨਾ
18 ਫਰਵਰੀ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਵੇਗੀ ਤੇ 19 ਤੋਂ 21 ਫਰਵਰੀ ਤੱਕ ਜ਼ਿਆਦਾਤਰ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ। ਖਾਸ ਤੌਰ 'ਤੇ 19 ਫਰਵਰੀ ਨੂੰ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਕੁਝ ਥਾਵਾਂ 'ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।