ਪਹਾੜਾਂ ਵਿੱਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਠੰਡ ਵਧ ਗਈ ਹੈ। ਇਸ ਨਾਲ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਮੌਸਮ ਵਿਭਾਗ ਨੇ ਜਲੰਧਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਮੀਂਹ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਲਗਾਤਾਰ ਪੈ ਰਿਹਾ ਮੀਂਹ
ਪੰਜਾਬ ਵਿੱਚ ਐਤਵਾਰ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪਾਰਾ 5 ਡਿਗਰੀ ਤੱਕ ਡਿੱਗ ਗਿਆ ਹੈ। ਜਲੰਧਰ 'ਚ ਪਿਛਲੇ 24 ਘੰਟਿਆਂ 'ਚ 8mm ਮੀਂਹ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਗੁਰਦਾਸਪੁਰ ਵਿੱਚ ਸਭ ਤੋਂ ਵੱਧ 35.2 ਮਿਲੀਮੀਟਰ ਮੀਂਹ ਪਿਆ ਹੈ।