ਪੰਜਾਬ ਵਿੱਚ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਕਿਉਂਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਉਣ ਵਾਲੀ ਹੜਤਾਲ ਤੋਂ ਲੈ ਕੇ ਭਾਰਤ ਬੰਦ ਤੱਕ ਦੇ ਐਲਾਨ ਕੀਤੇ ਜਾ ਚੁੱਕੇ ਹਨ। ਪੰਜਾਬ ਵਿੱਚ ਜਿੱਥੇ 14 ਤਰੀਕ ਤੱਕ ਡੀਸੀ ਦਫ਼ਤਰ ਵਿੱਚ ਕਲਮਛੋੜ ਹੜਤਾਲ ਹੈ, ਉੱਥੇ ਹੀ ਪੈਟਰੋਲ ਪੰਪ ਡੀਲਰਾਂ ਨੇ 15 ਫਰਵਰੀ ਨੂੰ ਖਰੀਦ ਨਾ ਹੋਣ ਦਾ ਐਲਾਨ ਕੀਤਾ ਹੈ। ਜਦੋਂਕਿ ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
ਪੰਜਾਬ ਵਿੱਚ ਡੀਸੀ ਦਫ਼ਤਰ ਵਿੱਚ 3 ਦਿਨਾਂ ਲਈ ਹੜਤਾਲ
ਪੰਜਾਬ ਵਿੱਚ ਸੋਮਵਾਰ 12 ਫਰਵਰੀ ਤੋਂ 14 ਫਰਵਰੀ ਤੱਕ ਡੀਸੀ ਦਫ਼ਤਰ ਵਿੱਚ ਕਲਮਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਡੀਸੀ ਦਫ਼ਤਰ ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੱਢਿਆ ਗਿਆ ਤਾਂ ਹੋਰ ਵੀ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ।
ਪੈਟਰੋਲ ਪੰਪ ਡੀਲਰਾਂ ਨੇ ਨੋ ਪਰਚੇਜ਼ ਡੇਅ ਦਾ ਕੀਤਾ ਐਲਾਨ
ਇਸ ਦੇ ਨਾਲ ਹੀ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ 15 ਫਰਵਰੀ ਨੂੰ ਖਰੀਦ ਨਾ ਹੋਣ ਦਾ ਐਲਾਨ ਕੀਤਾ ਹੈ। ਜਿਸ ਕਾਰਨ 22 ਫਰਵਰੀ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਤੇਲ ਕੰਪਨੀਆਂ ਆਪਣਾ ਮਾਰਜਿਨ ਨਹੀਂ ਵਧਾ ਰਹੀਆਂ ਹਨ। ਜਿਸ ਕਾਰਨ ਇਹ ਐਲਾਨ ਕੀਤਾ ਗਿਆ ਹੈ।
16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ
ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ ਕਿਸਾਨ ਜਥੇਬੰਦੀਆਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦਾ ਅਸਰ ਪੂਰੇ ਦੇਸ਼ 'ਤੇ ਪੈ ਸਕਦਾ ਹੈ।