ਪੰਜਾਬ ਸਰਕਾਰ ਨੇ ਦੋ ਦਿਨਾਂ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਵਿਸ਼ੇਸ਼ ਸੈਸ਼ਨ 20 ਤੋਂ 21 ਅਕਤੂਬਰ ਦਰਮਿਆਨ ਬੁਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿਸ਼ੇਸ਼ ਸੈਸ਼ਨ ਦੌਰਾਨ SYL, RDF ਵਰਗੇ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।
ਉਥੇ ਹੀ ਸਪੀਕਰ ਸੰਧਵਾ ਦਾ ਕਹਿਣਾ ਹੈ ਕਿ ਪੁਰਾਣੇ ਸੈਸ਼ਨ ਦੀ ਮੀਟਿੰਗ ਹੋ ਰਹੀ ਹੈ। ਇਸ ਨੂੰ ਰਾਜਪਾਲ ਦੀ ਮਨਜ਼ੂਰੀ ਦੀ ਕੋਈ ਲੋੜ ਨਹੀਂ ਹੈ। ਜੇਕਰ ਨਵਾਂ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਇਸ ਲਈ ਰਾਜਪਾਲ ਦੀ ਮਨਜ਼ੂਰੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕਈ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਵਿੱਚ ਵਿਰੋਧੀਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ।