ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ ਡੀਟੀਸੀ ਅਤੇ ਓਰਬਿਟ ਸਮੇਤ 8 ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ।
ਇਨ੍ਹਾਂ ਕੰਪਨੀਆਂ ਦੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ
ਇਨ੍ਹਾਂ ਵਿੱਚ ਡੱਬਵਾਲੀ ਟਰਾਂਸਪੋਰਟ ਦੇ 13, ਔਰਬਿਟ ਦੇ 12, ਜੁਝਾਰ ਬੱਸ ਸਰਵਿਸ ਦੇ 7 ਅਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਬਠਿੰਡਾ ਦੇ ਆਰਟੀਏ ਸਕੱਤਰ ਨੇ ਫ਼ਿਰੋਜ਼ਪੁਰ, ਪਟਿਆਲਾ ਅਤੇ ਜਲੰਧਰ ਦੇ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਟਾਈਮ ਟੇਬਲ ਵਿੱਚ ਸ਼ਾਮਲ ਨਾ ਕੀਤਾ ਜਾਵੇ। ਜਿਨ੍ਹਾਂ ਟਾਈਮ ਟੇਬਲਾਂ ਵਿੱਚ ਇਹ ਬੱਸਾਂ ਸ਼ਾਮਲ ਹਨ, ਉਨ੍ਹਾਂ ਨੂੰ ਹਟਾਇਆ ਜਾਵੇ।
ਬੱਸ ਸਟੈਂਡ 'ਤੇ ਤੁਰੰਤ ਬੱਸਾਂ ਰੋਕਣ ਦੇ ਹੁਕਮ ਦਿੱਤੇ
ਇਸ ਦੇ ਨਾਲ ਹੀ ਫਰੀਦਕੋਟ ਦੇ ਪੀਆਰਟੀਸੀ ਦੇ ਜੀਐਮ ਨੇ ਬਠਿੰਡਾ, ਬਰਨਾਲਾ ਅਤੇ ਬੁਢਲਾਡਾ ਨੂੰ ਪੱਤਰ ਲਿਖਿਆ ਹੈ ਅਤੇ ਇਨ੍ਹਾਂ ਪਰਮਿਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਤੁਰੰਤ ਬੱਸ ਸਟੈਂਡ ’ਤੇ ਰੋਕਿਆ ਜਾਵੇ। ਬੱਸ ਕੰਪਨੀਆਂ ਦੇ ਮਾਲਕਾਂ ਨੂੰ ਰੱਦ ਕੀਤੇ ਪਰਮਿਟ ਜਲਦੀ ਤੋਂ ਜਲਦੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।