SYL ਮੁੱਦੇ ਨੂੰ ਲੈ ਕੇ ਪੰਜਾਬ 'ਚ ਸਿਆਸੀ ਹਲਚਲ ਮਚੀ ਹੋਈ ਹੈ। ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਵਿਰੋਧੀ ਪਾਰਟੀਆਂ ਨੂੰ ਡਿਬੇਟ ਦੀ ਖੁਲੀ ਚੁਣੌਤੀ ਦਿੱਤੀ ਗਈ ਸੀ । ਦਸੱਦੀਏ ਕਿ ਹੁਣ ਇਹ ਮਹਾਡਿਬੇਟ 1 ਨਵੰਬਰ ਨੂੰ PAU ਲੁਧਿਆਣਾ 'ਚ ਹੋਵੇਗੀ । ਇਸ ਦੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ PAU ਆਡੀਟੋਰੀਅਮ ਬੁੱਕ ਕਰਵਾ ਲਿਆ ਗਿਆ ਹੈ। ਮਿਲੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਡਿਬੇਟ ਦਾ ਸਮਾਂ 11 ਵਜੇ ਦਾ ਰੱਖਿਆ ਗਿਆ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ ਗਰੈਂਡ ਡਿਬੇਟ ਆਯੋਜਿਤ ਕੀਤੇ ਜਾਣ ਦੀ ਚਰਚਾ ਸੀ। ਪਰ ਉੱਥੋਂ ਦੇ ਨਿਰਦੇਸ਼ਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਥੀਏਟਰ ਵਿੱਚ ਸੱਭਿਆਚਾਰਕ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇੱਥੇ ਕੋਈ ਸਿਆਸੀ ਬਹਿਸ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੋਣਗੇ। ਇਸੇ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ PAU , ਲੁਧਿਆਣਾ ਵਿੱਚ ਇੱਕ ਵਿਸ਼ਾਲ ਬਹਿਸ ਦਾ ਆਯੋਜਨ ਕੀਤਾ ਗਿਆ ਹੈ। ਹੁਣ ਲੁਧਿਆਣਾ ਵਿੱਚ ਖੁੱਲ੍ਹੀ ਬਹਿਸ ਹੋਵੇਗੀ।
ਜ਼ਿਕਰਯੋਗ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ 20 ਅਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਜਾ ਰਹੇ ਸੈਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ 'ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ ਬਹਿਸ ਲਈ ਸੱਦਾ ਦਿੱਤਾ ਸੀ | ਇਹ ਵੀ ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸੁਨੀਲ ਜਾਖੜ ਨੇ ਮਨਾ ਕਰਦੇ ਹੋਏ ਕਿਹਾ ਸੀ ਕਿ- ਮੁੱਖ ਮੰਤਰੀ ਅਬੋਹਰ ਆ ਕੇ ਉਹਨਾਂ ਨਾਲ ਬਹਿਸ ਕਰਨ।