ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਖਨੌਰੀ ਸਰਹੱਦ 'ਤੇ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਵੀਰਵਾਰ ਸ਼ਾਮ ਨੂੰ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਸੀ। ਸ਼ੁਭਕਰਨ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਅਸੀਂ ਆਪਣਾ ਫਰਜ਼ ਨਿਭਾਅ ਰਹੇ ਹਾਂ।