ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਕਿਸਾਨ ਪ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੂੰ ਸੌਪਣ ਲਈ ਕਿਹਾ ਹੈ ਤਾਂ ਜੋ ਪੰਜਾਬ ਸਰਕਾਰ ਉਸ ਦਾ ਮੁਫਤ ਇਲਾਜ ਕਰਵਾ ਸਕੇ।
ਹਸਪਤਾਲ ਵਿੱਚ ਚੱਲ ਰਿਹਾ ਇਲਾਜ
ਦੱਸ ਦੇਈਏ ਕਿ ਪ੍ਰਿਤਪਾਲ ਸਿੰਘ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋ ਗਿਆ ਸੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੰਜਾਬ ਦੇ ਸਕੱਤਰ ਨੇ ਇਸ ਸਬੰਧੀ ਹਰਿਆਣਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ।
ਬਿਕਰਮ ਮਜੀਠੀਆ ਨੇ ਉਠਾਇਆ ਸੀ ਮੁੱਦਾ
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪ੍ਰਿਤਪਾਲ ਸਿੰਘ ਦਾ ਮੁੱਦਾ ਚੁੱਕਿਆ ਸੀ। ਐਕਸ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਮਜੀਠੀਆ ਨੇ ਲਿਖਿਆ ਸੀ ਕਿ ਹਰਿਆਣਾ ਪੁਲਿਸ ਨੇ ਪੰਜਾਬ ਤੋਂ ਪੰਜਾਬੀ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਖਨੌਰੀ ਬਾਰਡਰ ਤੋਂ ਚੁੱਕ ਲਿਆ ਹੈ। ਉਸਨੂੰ ਬੋਰੀ ਵਿੱਚ ਪਾ ਕੇ ਉਸਦੇ ਹੱਥ, ਲੱਤਾਂ ਅਤੇ ਜਬਾੜੇ ਤੋੜ ਦਿੱਤੇ ਗਏ।