ਪੰਜਾਬੀ ਫਿਲਮ ਪੰਜਾਬ 95 ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਫਿਲਮ ਦੇ ਟੀਜ਼ਰ ਦੀ ਡੇਟ ਆਪਣੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ।
ਭਲਕੇ ਰਿਲੀਜ਼ ਹੋਵੇਗਾ ਫਿਲਮ ਦਾ ਟੀਜ਼ਰ
ਫਿਲਮ 'ਪੰਜਾਬ 95' ਕਾਫੀ ਉਡੀਕ ਤੋਂ ਬਾਅਦ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਫਿਲਮ ਦੇ ਟੀਜ਼ਰ ਬਾਰੇ ਦੋਸਾਂਝਾ ਵਾਲੇ ਨੇ ਇੰਸਟਾ ਹੈਂਡਲ ਉਤੇ ਤਸਵੀਰਾਂ ਨਾਲ ਡੇਟ ਅਨਾਊਂਸ ਕੀਤੀ। ਅਦਾਕਾਰ ਨੇ ਦੱਸਿਆ ਹੈ ਕਿ ਇਸ ਫਿਲਮ ਦਾ ਟੀਜ਼ਰ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫਿਲਮ 'ਪੰਜਾਬ 95' ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ।
'ਪੰਜਾਬ 95' 'ਚ ਦਿਲਜੀਤ ਦੁਸਾਂਝ ਦਾ ਲੁੱਕ
ਦਿਲਜੀਤ ਦੁਸਾਂਝ ਨੇ ਫਿਲਮ 'ਪੰਜਾਬ 95' ਦੀਆਂ ਫੋਟੋਆਂ ਸਾਂਝੀਆਂ ਕੀਤੀਆਂ, ਜਿਸ ਵਿੱਚ ਦਿਲਜੀਤ ਦੁਸਾਂਝ ਜ਼ਮੀਨ 'ਤੇ ਬੈਠੇ ਨਜ਼ਰ ਆ ਰਹੇ ਸਨ ਅਤੇ ਉਨ੍ਹਾਂ ਦਾ ਚਿਹਰਾ ਖੂਨ ਨਾਲ ਲੱਥਪੱਥ ਹੈ।
ਇਕ ਸਾਲ ਦਾ ਕਰਨਾ ਪਿਆ ਇੰਤਜ਼ਾਰ
ਪੰਜਾਬ 95 ਫਿਲਮ ਨੂੰ ਰਿਲੀਜ਼ ਹੋਣ ਲਈ ਲਗਭਗ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਛਿੜ ਗਿਆ ਸੀ।
ਦਿਲਜੀਤ ਦੋਸਾਂਝ ਇਸ ਫਿਲਮ 'ਚ ਜਸਵੰਤ ਸਿੰਘ ਖਾਲੜਾ ਦਾ ਮੁੱਖ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ 'ਚੋਂ ਇਕ ਮੰਨੀ ਜਾ ਰਹੀ ਹੈ। ਦਿਲਜੀਤ ਨੇ ਹਾਲ ਹੀ 'ਚ ਫਿਲਮ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਨ੍ਹਾਂ ਨੇ ਲਿਖਿਆ- ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।