ਮਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ 11 ਮਹੀਨਿਆਂ ਬਾਅਦ ਅੱਜ ਮੰਗਲਵਾਰ ਦੁਪਹਿਰ ਕਰੀਬ 3 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਜੇਲ੍ਹ ਤੋਂ ਬਾਹਰ ਆਉਣ 'ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦਾ ਸਵਾਗਤ ਕਰਨਗੇ।
41 ਕਰੋੜ ਦੀ ਧੋਖਾਧੜੀ ਦਾ ਮਾਮਲਾ
ਦੱਸ ਦੇਈਏ ਕਿ ਵਿਧਾਇਕ ਗੱਜਣਮਾਜਰਾ ਖਿਲਾਫ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਹੈ। ਉਨ੍ਹਾਂ ਨੂੰ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ।
ਨਾਭਾ ਜੇਲ੍ਹ ਵਿੱਚ ਬੰਦ
ਵਿਧਾਇਕ ਨਾਭਾ ਜੇਲ੍ਹ ਵਿੱਚ ਬੰਦ ਹੈ। ਉਹ ਕੁਝ ਸਮਾਂ ਪਹਿਲਾਂ ਹੀ ਫਿਸਲ ਕੇ ਜੇਲ੍ਹ ਵਿੱਚ ਜਾ ਡਿੱਗਿਆ ਸੀ। ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਉਸ ਸਮੇਂ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਸਨ ਕਿ ਸਰਕਾਰ ਉਨ੍ਹਾਂ ਨੂੰ ਬੀਮਾਰੀ ਦੇ ਬਹਾਨੇ ਹਸਪਤਾਲ 'ਚ ਦਾਖਲ ਕਰਵਾ ਕੇ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ। ਹਾਲਾਂਕਿ ਮਾਮਲਾ ਗਰਮ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।