ਪੰਜਾਬ ਪੁਲਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 30 ਸਾਲ ਦੀ ਨੌਕਰੀ ਤੋਂ ਬਾਅਦ VRS (ਵਲੰਟਰੀ ਰਿਟਾਇਰਮੈਂਟ ਸਕੀਮ) ਲਈ ਹੈ। ਢਿੱਲੋਂ ਨੇ ਖੁਦ ਐਕਸ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਿਹਾ ਹਾਂ।
1997 ਬੈਚ ਦੇ IPS ਅਧਿਕਾਰੀ
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਸੀਨੀਅਰ ਅਧਿਕਾਰੀ ਨੇ ਵੀ.ਆਰ.ਐਸ. ਲਈ ਹੋਵੇ। ਇਸ ਤੋਂ ਪਹਿਲਾਂ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਵੀ.ਆਰ.ਐਸ. ਲਈ ਸੀ, ਜਿਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਮਈ 'ਚ ਹੋਣਾ ਸੀ ਸੇਵਾ ਮੁਕਤ
ਦੱਸਿਆ ਜਾ ਰਿਹਾ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਇਸ ਸਾਲ ਮਈ ਮਹੀਨੇ ਵਿੱਚ ਸੇਵਾਮੁਕਤ ਹੋਣ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਵੀ.ਆਰ.ਐਸ. ਲੈ ਲਈ।