ਪੰਜਾਬ ਬੋਰਡ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਭਲਕੇ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਆਯੋਜਿਤ ਕੀਤੀ ਗਈ ਸੀ। ਕਰੀਬ ਸਾਢੇ ਤਿੰਨ ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ, ਜਿਸ ਦਾ ਨਤੀਜਾ ਸਿੱਖਿਆ ਬੋਰਡ ਵੱਲੋਂ 18 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਹਾਲਾਂਕਿ ਅਧਿਕਾਰਤ ਜਾਣਕਾਰੀ ਦੀ ਅਜੇ ਉਡੀਕ ਹੈ।
ਕਿਵੇਂ ਚੈੱਕ ਕਰ ਸਕਦੇ ਪੰਜਾਬ ਬੋਰਡ 10ਵੀਂ ਦਾ ਨਤੀਜਾ
ਸਭ ਤੋਂ ਪਹਿਲਾਂ, PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮ ਪੇਜ 'ਤੇ ਉਪਲਬਧ ਨਤੀਜੇ ਲਿੰਕ 'ਤੇ ਕਲਿੱਕ ਕਰੋ।
ਹੁਣ ਇੱਕ ਨਵਾਂ ਪੇਜ ਖੁੱਲੇਗਾ, ਜਿੱਥੇ ਵਿਦਿਆਰਥੀਆਂ ਨੂੰ ਪੰਜਾਬ ਬੋਰਡ 10ਵੀਂ ਨਤੀਜਾ 2024 ਲਿੰਕ 'ਤੇ ਕਲਿੱਕ ਕਰਨਾ ਹੋਵੇਗਾ।
ਇਸ ਤੋਂ ਬਾਅਦ ਤੁਹਾਨੂੰ ਆਪਣਾ ਵੇਰਵਾ ਭਰ ਕੇ ਸਬਮਿਟ ਕਰਨਾ ਹੋਵੇਗਾ।
ਅਜਿਹਾ ਕਰਨ ਤੋਂ ਬਾਅਦ, ਤੁਹਾਡੇ ਨਤੀਜੇ ਕੰਪਿਊਟਰ ਸਕ੍ਰੀਨ 'ਤੇ ਦਿਖਾਈ ਦੇਣਗੇ ਅਤੇ ਤੁਸੀਂ ਆਪਣੇ ਨਤੀਜੇ ਡਾਊਨਲੋਡ ਕਰ ਸਕਦੇ ਹੋ।