ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਸੱਦੀ ਗਈ ਹੈ| ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸੂਤਰਾਂ ਮੁਤਾਬਿਕ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ|ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਚੱਲੇਗਾ|
ਸੈਸ਼ਨ ਦੌਰਾਨ, ਰਾਜਪਾਲ ਦਾ ਭਾਸ਼ਣ 25 ਮਾਰਚ ਨੂੰ ਹੋਵੇਗਾ, ਜਿਸ ਤੋਂ ਬਾਅਦ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਲਈ ਆਮ ਬਜਟ ਪੇਸ਼ ਕਰਨਗੇ, ਜਿਸ ਤੋਂ ਬਾਅਦ ਬਜਟ ‘ਤੇ ਚਰਚਾ ਕੀਤੀ ਜਾਵੇਗੀ।