ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੀਐਮਓ ਨੇ ਵੀ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਉਨ੍ਹਾਂ ਨੂੰ ਰੈਗੂਲਰ ਚੈਕਅੱਪ ਲਈ ਹਸਪਤਾਲ 'ਚ ਦਾਖਲ ਹੋਏ ਹਨ।
ਟੈਸਟ ਕਰਵਾਉਣ ਲਈ ਦਾਖਲ ਕਰਵਾਇਆ
ਮੀਡੀਆ ਰਿਪੋਰਟਾਂ ਮੁਤਾਬਕ ਸੀਐਮ ਮਾਨ ਨੂੰ ਕੁਝ ਟੈਸਟ ਕਰਵਾਉਣ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਟੈਸਟ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਸੀਐਮ ਮਾਨ ਬਿਲਕੁਲ ਤੰਦਰੁਸਤ ਹਨ। ਇਹ ਸਿਰਫ਼ ਇੱਕ ਰੂਟੀਨ ਚੈੱਕਅੱਪ ਹੈ | ਇਸ ਕਾਰਨ ਉਹ ਹਸਪਤਾਲ 'ਚ ਦਾਖਲ ਹਨ |
17 ਸਤੰਬਰ ਨੂੰ ਵਿਗੜੀ ਸਿਹਤ
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਦੀ 17 ਸਤੰਬਰ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਸਿਹਤ ਅਚਾਨਕ ਵਿਗੜ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ। ਸੀਐਮ ਮਾਨ ਦੇ ਨਾਲ ਮੌਜੂਦ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਕੁਰਸੀ 'ਤੇ ਬਿਠਾਇਆ ਸੀ । ਇਸ ਤੋਂ ਬਾਅਦ ਉਹ ਮੁੱਖ ਮੰਤਰੀ ਨਿਵਾਸ ਲੈ ਕੇ ਗਏ ਸਨ ਜਿੱਥੇ ਉਨ੍ਹਾਂ ਦੇ ਡਰਿਪ ਲਗਾਈ ਗਈ | ਸੀਐਮ ਨਿਵਾਸ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।