ਕਾਂਗਰਸ ਤੋਂ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਤੋਂ ਬਾਅਦ ਮੰਗਲਵਾਰ ਨੂੰ ਦੇਵੇਂਦਰ ਯਾਦਵ ਨੂੰ ਦਿੱਲੀ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਯਾਦਵ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਦੇਵੇਂਦਰ ਯਾਦਵ ਪੰਜਾਬ ਵਿੱਚ ਕਾਂਗਰਸ ਦੇ ਇੰਚਾਰਜ ਹਨ।
ਕੁਝ ਦਿਨ ਪਹਿਲਾਂ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਲਵਲੀ ਦੇ ਅਸਤੀਫੇ ਤੋਂ ਬਾਅਦ ਦਿੱਲੀ 'ਚ ਸਿਆਸਤ ਗਰਮਾ ਗਈ। ਅਰਵਿੰਦਰ ਲਵਲੀ ਨੇ ਕਈ ਮੁੱਦਿਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਲਵਲੀ ਦੇ ਅਸਤੀਫੇ ਤੋਂ ਬਾਅਦ ਦਵਿੰਦਰ ਯਾਦਵ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਬਣਾਏ ਜਾਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ।