ਪੰਜਾਬ 'ਚ 5 ਦਿਨਾਂ ਤੱਕ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਸਰਕਾਰ ਦੇ ਭਰੋਸੇ ਤੋਂ ਬਾਅਦ ਤੋਂ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਨੇ 5 ਦਿਨਾਂ ਤਕ ਕਲਮ ਛੱਡ ਕੇ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਸੀ।
ਹੜਤਾਲ ਦਾ ਸੱਦਾ ਲਿਆ ਵਾਪਸ
ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦਾ ਕਹਿਣਾ ਹੈ ਕਿ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੇ ਯੂਨੀਅਨ ਨਾਲ ਮੀਟਿੰਗ ਕਰਨ ਲਈ ਪੱਤਰ ਜਾਰੀ ਕੀਤਾ ਹੈ। ਸਰਕਾਰ ਯੂਨੀਅਨ ਨਾਲ 12 ਸਤੰਬਰ ਨੂੰ ਮੀਟਿੰਗ ਕਰੇਗੀ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਯੂਨੀਅਨ ਨੇ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।
ਸਰਕਾਰ ਸਾਹਮਣੇ ਰੱਖਣਗੇ ਆਪਣੀਆਂ ਮੰਗਾਂ
ਉਨ੍ਹਾਂ ਅੱਗੇ ਕਿਹਾ ਕਿ ਹੁਣ ਸਰਕਾਰ ਨਾਲ ਮੀਟਿੰਗ ਹੋਵੇਗੀ, ਜਿਸ ਵਿੱਚ ਅਸੀਂ ਆਪਣੀਆਂ ਮੰਗਾਂ ਰੱਖਾਂਗੇ। ਜੇਕਰ 12 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਕੋਈ ਸਹੀ ਨਤੀਜਾ ਨਾ ਨਿਕਲਿਆ ਤਾਂ ਉਸ ਤੋਂ ਬਾਅਦ ਹੀ ਕੋਈ ਅਗਲਾ ਫੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਯੂਨੀਅਨ ਨੇ 5 ਸਤੰਬਰ ਤੋਂ 10 ਸਤੰਬਰ ਤੱਕ ਕਲਮ ਛੱਡੋ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਸੀ।