ਬਠਿੰਡਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਪਿਤਾ ਨੇ ਆਪਣੇ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਅਰਸ਼ਦੀਪ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ।
12 ਬੋਰ ਦੀ ਬੰਦੂਕ ਨਾਲ ਪੁੱਤ ਨੂੰ ਮਾਰੀ ਗੋਲੀ
ਜਾਣਕਾਰੀ ਅਨੁਸਾਰ ਇੱਕ ਪਿਤਾ ਨੇ ਆਪਣੇ ਜਵਾਨ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਪਿੱਛੇ ਘਰੇਲੂ ਝਗੜੇ ਦਾ ਕਾਰਣ ਸਾਹਮਣੇ ਆ ਰਿਹਾ ਹੈ। ਇਸ ਬਾਰੇ ਪੁਲਸ ਨੇ ਕਿਹਾ ਕਿ ਸਾਨੂੰ ਇਸ ਵਾਰਦਾਤ ਦੀ ਜਾਣਕਾਰੀ ਮਿਲੀ ਸੀ ਜਦੋਂ ਅਸੀਂ ਮੌਕੇ 'ਤੇ ਪੁੱਜੇ ਤਾਂ ਸਾਨੂੰ ਪਤਾ ਲੱਗਾ ਕਿ ਪਿਤਾ ਨੇ ਆਪਣੇ ਪੁੱਤਰ ਨੂੰ 12 ਬੋਰ ਦੀ ਬੰਦੂਕ ਨਾਲ ਗੋਲੀ ਮਾਰ ਦਿੱਤੀ।
ਪੁਲਸ ਨੇ ਕੇਸ ਕੀਤਾ ਦਰਜ
ਜ਼ਖਮੀ ਹਾਲਤ ਵਿਚ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨੌਜਵਾਨ ਨੂੰ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।