ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ ਪੀ ਜੀ ਆਈ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹੈ ਕਿ ਗਵਰਨਰ ਹਾਊਸ ਵਿਚ ਉਨ੍ਹਾਂ ਦਾ ਪੈਰ ਫਿਸਲ ਗਿਆ, ਜਿਸ ਕਾਰਣ ਉਨ੍ਹਾਂ ਦੇ ਸੱਟ ਲੱਗ ਗਈ।
ਡਾਕਟਰਾਂ ਦੀ ਇੱਕ ਸੀਨੀਅਰ ਟੀਮ ਪੀਜੀਆਈ ਵਿੱਚ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਹਸਪਤਾਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਦਾ ਨਾਂ ਵੀ ਦੌੜ ਵਿੱਚ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਚਰਚਾ ਸੀ ਕਿ ਗੁਲਾਬ ਚੰਦ ਕਟਾਰੀਆ ਦੇ ਨਾਂ 'ਤੇ ਵੀ ਚਰਚਾ ਹੋ ਸਕਦੀ ਹੈ।