ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਰਾਜਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਨਾਲ ਸਨ।
31 ਜੁਲਾਈ ਨੂੰ ਚਾਰਜ ਸੰਭਾਲਿਆ ਸੀ
ਦੱਸ ਦੇਈਏ ਕਿ ਰਾਜਪਾਲ ਕਟਾਰੀਆ ਦਾ ਇਹ ਪਹਿਲਾ ਮਾਨਸੂਨ ਸੈਸ਼ਨ ਹੈ। ਕਟਾਰੀਆ ਨੇ ਇਸ ਸਾਲ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਭਲੇ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜੋ 4 ਸਤੰਬਰ ਤੱਕ ਚੱਲੇਗਾ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।