ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖਤ ਰੁੱਖ ਅਪਣਾਇਆ ਹੈ | ਸੂਬੇ 'ਚ ਨਸ਼ਾ ਤਸਕਰਾਂ 'ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ| ਇਸ ਦੇ ਨਾਲ ਹੀ 3 ਅਪ੍ਰੈਲ, 2025 ਤੋਂ 8 ਅਪ੍ਰੈਲ, 2025 ਤੱਕ ਪੈਦਲ ਯਾਤਰਾ ਕੱਢੀ ਜਾਵੇਗੀ| ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੀ ਵੱਧ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਲਈ ਉਦੇਸ਼ ਲਈ ਇਸ ਯਾਤਰਾ ਦਾ ਆਯੋਜਨ ਕੀਤਾ| ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਅਤੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ। ਰਾਜਪਾਲ ਨੇ ਸ਼ਡਿਊਲ ਜਾਰੀ ਕੀਤਾ ਜਿਸ ਅਨੁਸਾਰ ਇਹ ਯਾਤਰਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚੋਂ ਲੰਘੇਗੀ।
ਇਸ ਯਾਤਰਾ ਦੌਰਾਨ, ਕਈ ਥਾਵਾਂ 'ਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਹਿੱਸਾ ਲੈਣਗੇ। ਇਸ ਮਾਰਚ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਸੰਕਟ ਤੋਂ ਬਚਾਉਣ ਲਈ ਇੱਕਜੁੱਟ ਕਰਨਾ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ 'ਚ ਸਹਿਯੋਗ ਕਰਨਾ ਚਾਹੀਦਾ ਹੈ।
ਲੋਕਾਂ ਨੂੰ ਕੀਤੀ ਇਹ ਅਪੀਲ
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
