ਕੋਟਕਪੂਰਾ/ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਕੋਰਟ ਨੂੰ ਟਰਾਂਸਫਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਕੇਸ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਹੁਣ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ।
ਹਾਈਕੋਰਟ 'ਚ ਪਟੀਸ਼ਨ ਕੀਤੀ ਸੀ ਦਾਇਰ
ਦੱਸ ਦੇਈਏ ਕਿ ਸਾਬਕਾ ਪੁਲਸ ਅਧਿਕਾਰੀ ਚਰਨਜੀਤ ਸ਼ਰਮਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਕੋਟਕਪੂਰਾ-ਬਹਿਬਲ ਕਲਾਂ ਕਾਂਡ ਨੂੰ ਪੰਜਾਬ ਤੋਂ ਬਾਹਰ ਸ਼ਿਫਟ ਕੀਤਾ ਜਾਵੇ, ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਅਤੇ ਕੇਸ ਪੰਜਾਬ ਤੋਂ ਬਾਹਰ ਚੰਡੀਗੜ੍ਹ ਦੀ ਅਦਾਲਤ ਵਿੱਚ ਟਰਾਂਸਫਰ ਕਰ ਦਿੱਤਾ ਗਿਆ।
ਬਹਿਬਲ ਕਲਾਂ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਸਿੱਖ ਸੰਗਤ ਅਤੇ ਪੁਲਸ ਆਹਮੋ-ਸਾਹਮਣੇ ਹੋ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਗੋਲੀ ਚਲਾ ਦਿੱਤੀ ਸੀ। ਇਸ ਮਾਮਲੇ ਵਿੱਚ ਚਰਨਜੀਤ ਸ਼ਰਮਾ ਸਮੇਤ ਕਈ ਪੁਲਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।