ਪੰਜਾਬ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 15 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਾਰੇ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ।
ਗੁਰੂ ਨਾਨਕ ਗੁਰਪੁਰਬ ਨੂੰ ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ, ਇਸ ਗੁਰਪੁਰਬ ਦਿਵਸ ਨੂੰ ਗੁਰੂ ਨਾਨਕ ਜਯੰਤੀ ਅਤੇ ਗੁਰੂ ਨਾਨਕ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਨਾਨਕ ਜਯੰਤੀ ਸਿੱਖ ਪੰਥ ਦੇ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ।