ਪੰਜਾਬ 'ਚ 20 ਤਰੀਕ ਨੂੰ ਚਾਰ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਮਨੀ ਚੋਣ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ 'ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ 'ਚ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜਿਸ ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਤੇ ਬਰਨਾਲਾ ਹਲਕੇ ਦੀ ਵੋਟਰ ਸੂਚੀ 'ਚ ਵੋਟਰ ਹੈ ਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ 'ਚ ਕਿਸੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ 'ਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ 'ਚੋਂ ਨਹੀਂ ਕੱਟੀ ਜਾਵੇਗੀ।