ਪੰਜਾਬ ਵਿੱਚ 20 ਤਰੀਕ ਨੂੰ ਚਾਰ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਮਨੀ ਚੋਣ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ 'ਚ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜਿਸ ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।