ਅਕਤੂਬਰ ਮਹੀਨੇ ਦੀ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਤਿਉਹਾਰਾਂ ਅਤੇ ਵਿਸ਼ੇਸ਼ ਦਿਨਾਂ ਦੀ ਲੰਮੀ ਕਤਾਰ ਲੱਗੀ ਰਹਿੰਦੀ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਦਰਅਸਲ, 12 ਅਕਤੂਬਰ ਨੂੰ ਦੁਸਹਿਰਾ ਹੈ, ਜਿਸ ਕਾਰਨ ਛੁੱਟੀ ਹੈ। ਇਸ ਤੋਂ ਬਾਅਦ 13 ਅਕਤੂਬਰ ਨੂੰ ਐਤਵਾਰ ਹੈ।
ਅਜਿਹੇ 'ਚ ਜੇਕਰ ਤੁਸੀਂ ਕਿਤੇ ਬਾਹਰ ਜਾਣ ਦੀ ਪਲੈਨ ਬਣਾ ਰਹੇ ਹੋ ਤਾਂ ਤੁਸੀਂ ਇਨ੍ਹਾਂ ਦਿਨਾਂ ਵਿਚ ਜਾ ਸਕਦੇ ਹੋ। ਇਸ ਤੋਂ ਬਾਅਦ ਵੀਰਵਾਰ 17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਵਸ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੇਸ਼ ਭਰ ਵਿੱਚ ਲਗਾਤਾਰ 3 ਦਿਨਾਂ ਦੀ ਛੁੱਟੀ
ਇਸ ਤੋਂ ਇਲਾਵਾ 11 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅਸ਼ਟਮੀ ਅਤੇ ਨਵਮੀ ਦੇ ਕਾਰਨ ਦੇਸ਼ ਦੇ ਕੁਝ ਰਾਜਾਂ ਵਿੱਚ ਜਨਤਕ ਛੁੱਟੀ ਹੈ। 17 ਅਕਤੂਬਰ ਦਿਨ ਵੀਰਵਾਰ ਨੂੰ ਵਾਲਮੀਕਿ ਜਯੰਤੀ ਕਾਰਨ ਛੁੱਟੀ ਰਹੇਗੀ। ਇਸ ਦੇ ਨਾਲ ਹੀ 20 ਅਕਤੂਬਰ ਦਿਨ ਐਤਵਾਰ ਨੂੰ ਹਫਤਾਵਾਰੀ ਛੁੱਟੀ ਹੋਣ ਕਾਰਨ ਜਨਤਕ ਛੁੱਟੀ ਰਹੇਗੀ।