ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਖਿਲਾਫ ਕਾਰਵਾਈ ਕਰਦੇ ਹੋਏ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ।
ਜੈਕਟਾਂ 'ਚ ਨਸ਼ਾ ਰੱਖ ਕੇ ਕਰਦਾ ਸੀ ਸਪਲਾਈ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਉਹ ਅੱਧੀ ਬਾਂਹ ਵਾਲੀ ਜੈਕੇਟ 'ਚ ਹੈਰੋਇਨ ਨੂੰ ਛੁਪਾ ਕੇ ਸਪਲਾਈ ਕਰਦਾ ਸੀ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ 'ਚ ਜੁਟੀ ਹੋਈ ਹੈ।
ਮੁਲਜ਼ਮ ਕਿਡਨੈਪਿੰਗ ਕੇਸ 'ਚ ਜ਼ਮਾਨਤ ’ਤੇ ਸੀ
ਉਸਨੇ ਅੱਗੇ ਕਿਹਾ ਕਿ ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ 'ਤੇ ਰਿਹਾ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਉਨ੍ਹਾਂ ਦੀ ਜਾਂਚ 'ਚ ਜੁਟੀ ਹੋਈ ਹੈ। ਪੁਲਿਸ ਜਲਦੀ ਹੀ ਇਸ ਮਾਮਲੇ ਵਿਚ ਵੇਰਵੇ ਜ਼ਾਹਰ ਕਰੇਗੀ।