ਲੁਧਿਆਣਾ ਪੁਲਸ ਨੇ ਆਸਾਮ ਪੁਲਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਏਟੀਐਮ ਕਾਰਡ, ਮੋਬਾਈਲ ਫੋਨ ਅਤੇ 5.25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।