ਪੰਜਾਬ ਪੁਲਿਸ ਨੇ 31 ਦਸੰਬਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ 'ਚ ਕਿਹਾ ਗਿਆ ਹੈ ਕਿ ਨਵਾਂ ਸਾਲ ਸੁਰੱਖਿਅਤ ਢੰਗ ਨਾਲ ਮਨਾਓ, ਨਸ਼ਾ ਕਰਕੇ ਵਾਹਨ ਨਾ ਚਲਾਉਣ, ਗੁੰਡਾਗਰਦੀ ਨਾ ਕਰੋ ਆਦਿ। ਪੰਜਾਬ ਪੁਲਿਸ ਨੇ ਕਿਹਾ, ਜੇਕਰ ਕੋਈ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਹੈ, ਸੜਕਾਂ 'ਤੇ ਲੜ ਰਿਹਾ ਹੈ, ਕਾਨੂੰਨ ਵਿਵਸਥਾ ਨੂੰ ਤੋੜ ਰਿਹਾ ਹੈ ਜਾਂ ਪਾਰਟੀ 'ਚ ਵਿਘਨ ਪਾ ਰਿਹਾ ਹੈ, ਤਾਂ ਤੁਰੰਤ ਮਦਦ ਲਈ 112 ਡਾਇਲ ਕਰੋ। ਸੁਰੱਖਿਅਤ ਰਹੋ ਅਤੇ ਜ਼ਿੰਮੇਵਾਰੀ ਨਾਲ ਜਸ਼ਨ ਮਨਾਓ।
ਨਵੇਂ ਸਾਲ ਦੇ ਜਸ਼ਨਾਂ ਕਾਰਨ ਸੂਬੇ ਵਿੱਚ ਦੁਪਹਿਰ ਤੋਂ ਬਾਅਦ ਨਾਕਾਬੰਦੀ ਕਰ ਦਿੱਤੀ ਜਾਵੇਗੀ। ਜਿਸ ਵਿੱਚ ਬਾਹਰੋਂ ਆਉਣ ਵਾਲੇ ਲੋਕਾਂ ਖਾਸ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਬਾਹਰੋਂ ਕੋਈ ਵੀ ਵਿਅਕਤੀ ਸ਼ਰਾਬ ਜਾਂ ਹਥਿਆਰ ਲੈ ਕੇ ਸ਼ਹਿਰ ਵਿੱਚ ਦਾਖਲ ਨਾ ਹੋ ਸਕੇ।