ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਇਸ ਨਾਲ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ। ਇਸ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ।
ਪੱਛਮੀ ਗੜਬੜੀ ਸਰਗਰਮ ਰਹੇਗੀ
ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਪੰਜਾਬ 'ਚ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਮੌਸਮ ਕਾਫੀ ਸੁਹਾਵਣਾ ਰਹਿਣ ਵਾਲਾ ਹੈ। ਇਸ ਦੌਰਾਨ ਦੋ ਪੱਛਮੀ ਗੜਬੜੀਆਂ ਸਰਗਰਮ ਰਹਿਣਗੀਆਂ। ਇੱਕ ਵੈਸਟਰਨ ਡਿਸਟਰਬੈਂਸ 5 ਅਤੇ 6 ਅਕਤੂਬਰ ਅਤੇ ਦੂਜਾ 7 ਅਤੇ 8 ਅਕਤੂਬਰ ਨੂੰ ਐਕਟਿਵ ਰਹੇਗਾ। ਅਜਿਹੇ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਕਤੂਬਰ ਦੇ ਅੰਤ 'ਚ ਸਰਦੀ ਦਾ ਮੌਸਮ ਸ਼ੁਰੂ ਹੋ ਜਾਵੇਗਾ।
ਬਿਹਾਰ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ
ਨੇਪਾਲ ਵਿੱਚ ਭਾਰੀ ਮੀਂਹ ਕਾਰਨ ਬਿਹਾਰ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਆ ਗਿਆ ਹੈ। ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਲੋਕਾਂ ਤੱਕ ਫੂਡ ਪੈਕੇਟ ਪਹੁੰਚਾਏ ਜਾ ਰਹੇ ਹਨ। ਪੱਛਮੀ ਚੰਪਾਰਨ ਦੇ ਬਗਾਹਾ 'ਚ ਟਾਈਗਰ ਰਿਜ਼ਰਵ ਨੇੜੇ ਰਿਹਾਇਸ਼ੀ ਇਲਾਕੇ 'ਚ ਮੰਗਲਵਾਰ ਰਾਤ ਨੂੰ ਇਕ ਮਗਰਮੱਛ ਇਕ ਘਰ 'ਚ ਦਾਖਲ ਹੋ ਗਿਆ। ਜੰਗਲਾਤ ਵਿਭਾਗ ਦੀ ਟੀਮ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਮਗਰਮੱਛ ਦਾ ਰੈਸਕਿਊ ਕੀਤਾ।
ਦੂਜੇ ਪਾਸੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਬਰਸਾਤ ਦਾ ਮੌਸਮ ਖ਼ਤਮ ਹੋ ਗਿਆ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਗੰਗਾਨਗਰ ਤੇ ਫਲੋਦੀ 'ਚ ਸਭ ਤੋਂ ਵੱਧ 39.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।