ਬਰਨਾਲਾ 'ਚ ਪੰਜਾਬ ਰੈਵੇਨਿਊ ਐਸੋਸੀਏਸ਼ਨ ਨੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਤਹਿਸੀਲਦਾਰ ਸੁਖਚਰਨ ਸਿੰਘ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਰੈਵੇਨਿਊ ਐਸੋਸੀਏਸ਼ਨ ਤਹਿਸੀਲਦਾਰ ਸੁਖਚਰਨ ਸਿੰਘ ਦੇ ਸਮਰਥਨ ਵਿੱਚ ਆ ਗਈ ਹੈ।
ਇਸ ਦੇ ਨਾਲ ਹੀ ਗ੍ਰਿਫਤਾਰੀ ਦੇ ਵਿਰੋਧ 'ਚ ਪੰਜਾਬ ਰੈਵੇਨਿਊ ਐਸੋਸੀਏਸ਼ਨ ਨੇ 28 ਤਰੀਕ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਦੇ ਤਹਿਸੀਲ ਕੰਪਲੈਕਸ 28 ਤਰੀਕ ਯਾਨੀ ਅੱਜ ਬੰਦ ਰਹਿਣਗੇ।
ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਦੇ ਸਮੂਹ ਮਾਲ ਅਫ਼ਸਰ (ਜ਼ਿਲ੍ਹਾ ਮਾਲ ਅਫ਼ਸਰ, ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ) ਮਿਤੀ 28.11.2024 ਨੂੰ ਸਮੂਹਿਕ ਛੁੱਟੀ 'ਤੇ ਚਲੇ ਜਾਣਗੇ ਅਤੇ ਸਵੇਰੇ 10:00 ਵਜੇ ਡੀ.ਐਸ.ਪੀ ਵਿਜੀਲੈਂਸ ਦਫ਼ਤਰ ਬਰਨਾਲਾ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਸ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਸਾਰੀ ਜ਼ਿੰਮੇਵਾਰੀ ਵਿਜੀਲੈਂਸ ਵਿਭਾਗ , ਪੰਜਾਬ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਹ ਫੈਸਲਾ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਆਨਲਾਈਨ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਸਮੂਹ ਕਾਰਜਕਾਰਨੀ ਮੈਂਬਰ ਹਾਜ਼ਰ ਸਨ।