ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ। ਗੱਲਬਾਤ ਕਰਦਿਆਂ ਉਨ੍ਹਾਂ ਜ਼ਿਮਨੀ ਚੋਣਾਂ ਵਿਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਸੰਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ।
ਸੋਸ਼ਲ ਮੀਡੀਆਂ 'ਤੇ ਪੋਸਟ ਕੀਤੀ ਸਾਂਝੀ
ਸਪੀਕਰ ਸੰਧਵਾਂ ਨੇ ਸੋਸ਼ਲ ਮੀਡੀਆਂ ਉਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਨਾਲ ਹੀ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਕਾਮਨਾ ਦੇ ਨਾਲ ਨਾਲ ਦੇਸ਼ ਪੰਜਾਬ ਦੀ ਜਵਾਨੀ ਕਿਸਾਨੀ ਤੇ ਪੌਣ-ਪਾਣੀ ਨੂੰ ਬਚਾਉਣ ਲਈ ਮਾਰਗ ਦਰਸ਼ਕ ਬਣਨ ਦੀ ਵੀ ਅਰਦਾਸ ਕੀਤੀ।