ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਅਤੇ ਕਈ ਥਾਵਾਂ 'ਤੇ ਗਰਮੀ ਪੈ ਰਹੀ ਹੈ। ਅੱਜ ਮੌਸਮ ਠੰਡਾ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਤਾਪਮਾਨ 0.4 ਡਿਗਰੀ ਵੱਧ ਗਿਆ ਸੀ। ਪਰ ਅੱਜ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਦੱਸ ਦੇਈਏ ਕਿ ਸਮਰਾਲਾ, ਲੁਧਿਆਣਾ ਵਿੱਚ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।
15 ਦਿਨਾਂ 'ਚ ਸਿਰਫ 47.6 ਮਿਲੀਮੀਟਰ ਹੋਈ ਬਾਰਸ਼
ਰਿਪੋਰਟ ਅਨੁਸਾਰ ਪੰਜਾਬ ਵਿੱਚ ਸਤੰਬਰ ਦੇ ਪਹਿਲੇ 15 ਦਿਨਾਂ ਵਿੱਚ 47.6 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ ਇਸ ਸਾਲ ਇਨ੍ਹਾਂ ਦਿਨਾਂ ਵਿੱਚ ਸਿਰਫ਼ 33 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ 'ਚ ਆਮ ਤੌਰ 'ਤੇ ਇਨ੍ਹਾਂ 15 ਦਿਨਾਂ 'ਚ 99.2 ਮਿਲੀਮੀਟਰ ਮੀਂਹ ਪੈਂਦਾ ਹੈ, ਜਦਕਿ ਹੁਣ ਤੱਕ ਸਿਰਫ 88.9 ਮਿਲੀਮੀਟਰ ਮੀਂਹ ਹੀ ਪਿਆ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 66 ਤੋਂ 90 ਫੀਸਦੀ ਘੱਟ ਮੀਂਹ ਪਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 26.09 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 32.09 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।