ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਾਲੀਵੁੱਡ ਅਦਾਕਾਰ ਅਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਕੰਗਨਾ ਨੇ ਕਿਸਾਨੀ ਅੰਦੋਲਨ ਦੌਰਾਨ ਧਰਨੇ ਮਹਿਲਾਵਾਂ 'ਤੇ ਗਲਤ ਟਿੱਪਣੀ ਕੀਤੀ ਸੀ। ਕੰਗਨਾ ਨੇ ਹਾਈ ਕੋਰਟ ਤੋਂ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।
ਦੱਸ ਦੇਈਏ ਕਿ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਬੀਬੀ ਮਹਿੰਦਰ ਕੌਰ ਦੀ ਪੋਸਟ ਸ਼ੇਅਰ ਕਰ ਕਿਹਾ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੋਈਆਂ ਹਨ। ਜਿਸ ਮਗਰੋਂ ਬਠਿੰਡਾ ਦੇ ਮਹਿੰਦਰ ਕੌਰ ਨੇ 2021 'ਚ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਇਹ ਪੋਸਟ ਡੀਲਿਟ ਕਰ ਦਿੱਤੀ ਸੀ। ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਦਰਜ ਮਾਣਹਾਨੀ ਦੇ ਮਾਮਲੇ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੰਗਨਾ ਰਣੌਤ ਨੇ ਜੋ ਪਟੀਸ਼ਨ ਦਾਖਲ ਕੀਤੀ ਸੀ , ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਅਦਾਕਾਰ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ 'ਚ ਘਿਰੀ ਰਹਿੰਦੀ ਹੈ। ਜਿਸ ਕਾਰਨ ਹਾਈ ਕੋਰਟ ਨੇ 2021 ਵਿੱਚ ਬਠਿੰਡਾ ਵਿਖੇ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।