ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਵਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਣ ਸਕੂਲ 2 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਟਵੀਟ
ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।
ਹਰਿਆਣਾ ਵਿਚ ਵੀ 1 ਜੂਨ ਤੋਂ ਛੁੱਟੀਆਂ
ਇਸ ਤੋਂ ਪਹਿਲਾਂ ਚੰਡੀਗੜ੍ਹ ਨੇ ਸਰਕਾਰੀ ਸਕੂਲਾਂ ਲਈ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ ਤੇ ਹਰਿਆਣਾ ਸਰਕਾਰ ਨੇ 1 ਜੂਨ ਤੋਂ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।