ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ 8 ਅਕਤੂਬਰ, 2025 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਆਦਿ ਬੰਦ ਰਹਿਣਗੇ। ਸਰਕਾਰੀ ਹੁਕਮਾਂ ਅਨੁਸਾਰ, ਸਥਾਨਕ ਪੱਧਰ 'ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 8 ਅਕਤੂਬਰ, 2025 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ, 2025 ਨੂੰ ਬੰਦ ਰਹਿਣਗੇ।