ਪੰਜਾਬ ਸਰਕਾਰ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ| ਪੁਲਿਸ ਤੇ ਨਗਰ-ਨਿਗਮ ਨੇ ਅੰਮ੍ਰਿਤਸਰ 'ਚ ਇੱਕ ਹੋਰ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ ਹੈ। ਇਸ ਕਾਰਵਾਈ ਗੁਜਰਪੁਰ ਦੇ ਰਹਿਣ ਵਾਲੇ ਨਸ਼ਾ ਤਸਕਰ ਅਜੇ ਕੁਮਾਰ ਦੇ ਖਿਲਾਫ ਕੀਤੀ ਗਈ | ਅਜੇ ਕੁਮਾਰ ਉਰਫ ਬਿੱਲੂ ਵਿਰੁੱਧ ਐਨਡੀਪੀਐਸ ਐਕਟ ਤਹਿਤ 5 ਮਾਮਲੇ ਦਰਜ ਹਨ।
ਅਦਾਲਤ ਨੇ ਭਗੌੜਾ ਐਲਾਨਿਆ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਨਗਰ ਨਿਗਮ ਦੇ ਹੁਕਮਾਂ 'ਤੇ ਕੀਤੀ ਗਈ ਹੈ। ਅਜੈ ਉਰਫ਼ ਬਿੱਲੂ ਖ਼ਿਲਾਫ਼ 5 ਮਾਮਲੇ ਦਰਜ ਹਨ। ਉਹ ਇਸ ਵੇਲੇ ਜ਼ਮਾਨਤ 'ਤੇ ਬਾਹਰ ਹੈ। ਅਦਾਲਤ ਨੇ ਉਸਨੂੰ ਭਗੌੜਾ ਐਲਾਨ ਦਿੱਤਾ ਹੈ। ਪੰਜਾਬ ਸਰਕਾਰ ਅਤੇ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਹੀਂ ਛੱਡਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਾਂ ਨੇ ਕਿਹਾ-ਘਰ 'ਤੇ ਉਸਦੇ ਪਤੀ ਦੇ ਪੈਸੇ ਲੱਗੇ
ਅਜੈ ਦੀ ਮਾਂ ਪਰਮਜੀਤ ਕੌਰ ਨੇ ਕਿਹਾ ਕਿ ਘਰ ਬਣਾਉਣ ਲਈ ਪੈਸੇ ਉਨ੍ਹਾਂ ਦੇ ਪਤੀ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਮਿਲੇ ਸਨ। ਉਨ੍ਹਾਂ ਨੇ ਕਿਹਾ, "ਮੇਰਾ ਪੁੱਤਰ ਕਈ ਸਾਲਾਂ ਤੋਂ ਇਸ ਘਰ ਵਿੱਚ ਨਹੀਂ ਰਿਹਾ। ਮੇਰਾ ਉਸ ਨਾਲ ਕੋਈ ਸਬੰਧ ਨਹੀਂ ਹੈ, ਫਿਰ ਵੀ ਪੁਲਿਸ ਨੇ ਮੇਰਾ ਘਰ ਢਾਹ ਦਿੱਤਾ। ਮੈਂ ਪ੍ਰਸ਼ਾਸਨ ਨੂੰ ਬਹੁਤ ਮਿੰਨਤਾਂ ਕੀਤੀਆਂ, ਪਰ ਕਿਸੇ ਨੇ ਮੇਰੀ ਗੱਲ ਨਹੀਂ ਸੁਣੀ।"