ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਸਿੱਖਿਆ ਸੋਸਾਇਟੀ (PICTES) ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਭਾਗ ਨੇ ਸਾਰੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ 33 ਪ੍ਰਤੀਸ਼ਤ ਵਾਧੂ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕੀਤਾ ਹੈ।
148 ਪ੍ਰਤੀਸ਼ਤ ਤੋਂ ਵਧ ਕੇ 181 ਪ੍ਰਤੀਸ਼ਤ ਹੋ ਜਾਵੇਗਾ
ਇਸ ਵਾਧੇ ਤੋਂ ਬਾਅਦ, ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ 148 ਪ੍ਰਤੀਸ਼ਤ ਤੋਂ ਵਧ ਕੇ 181 ਪ੍ਰਤੀਸ਼ਤ ਹੋ ਜਾਵੇਗਾ। ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਵਾਧਾ 1 ਜਨਵਰੀ, 2025 ਤੋਂ ਲਾਗੂ ਹੋ ਗਿਆ ਹੈ, ਯਾਨੀ ਕਿ ਨਵਾਂ ਮਹਿੰਗਾਈ ਭੱਤਾ ਇਸ ਮਹੀਨੇ ਦੀ ਤਨਖਾਹ ਵਿੱਚ ਸ਼ਾਮਲ ਕੀਤਾ ਜਾਵੇਗਾ।